ਨਵੀਂ ਦਿੱਲੀ, 20 ਅਗਸਤ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਸ਼ਟਰੀ ਰਾਜਧਾਨੀ ‘ਚ ਕਥਿਤ ਸ਼ਰਾਬ ਘਪਲੇ ਦਾ ਮਾਸਟਰਮਾਈਂਡ ਕਰਾਰ ਦਿੱਤਾ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸ੍ਰੀ ਠਾਕੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੂੰ ਆਬਕਾਰੀ ਘਪਲੇ ਨੂੰ ਹੋਰ ਮੁੱਦਿਆਂ ਦੇ ਪਰਦੇ ਪਿੱਛੇ ਲੁਕਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਕਿਉਂਕਿ ਉਸ ਦਾ ਅਸਲ ਚਿਹਰਾ ਬੇਨਕਾਬ ਹੋ ਚੁੱਕਾ ਹੈ।