ਨਿਊਯਾਰਕ, 21 ਸਤੰਬਰ –ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬਰਤਾਨੀਆ ਦੀ ਨਵ-ਨਿਯੁਕਤ ਵਿਦੇਸ਼ ਮੰਤਰੀ ਐਲਿਜ਼ਾਬੈੱਥ ਨਾਲ ਮੁਲਾਕਾਤ ਦੌਰਾਨ ਕੋਵਿਡ-19 ਨਾਲ ਸਬੰਧਤ ਇਕਾਂਤਵਾਸ ਦੇ ਮਸਲੇ ਨੂੰ ਚੁੱਕਿਆ ਤੇ ਇਸ ਨੂੰ ਛੇਤੀ ਹੱਲ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਅਫ਼ਗ਼ਾਨਿਸਤਾਨ ਦੇ ਹਾਲਾਤ ਅਤੇ ਹਿੰਦ ਪ੍ਰਸ਼ਾਂਤ ਖੇਤਰ ਦੇ ਹਾਲ ਹੀ ਦੇ ਘਟਨਾਕ੍ਰਮ ਬਾਰੇ ਚਰਚਾ ਕੀਤੀ।ਜੈਸ਼ੰਕਰ ਸੰਯੁਕਤ ਰਾਸ਼ਟਰ ਮਹਾਸਭਾ ਦੇ ਉੱਚ ਪੱਧਰੀ 76 ਵੇਂ ਸੈਸ਼ਨ ਵਿੱਚ ਹਿੱਸਾ ਲੈਣ ਲਈ ਸੋਮਵਾਰ ਨੂੰ ਇੱਥੇ ਪਹੁੰਚੇ। ਬਰਤਾਨੀਆ ਨੇ ਕਿਹਾ ਹੈ ਕਿ ਭਾਰਤ ਤੋਂ ਆਉਣ ਵਾਲੇ ਯਾਤਰੀ ਚਾਹੇ ਉਨ੍ਹਾਂ ਨੇ ਕੋਵਿਡ ਟੀਕੇ ਲਗਵਾਏ ਹੋਣ ਉਨ੍ਹਾਂ ਨੂੰ 10 ਦਿਨ ਦੇ ਇਕਾਂਤਵਾਸ ਵਿੱਚ ਰਹਿਣਾ ਲਾਜ਼ਮੀ ਹੈ।