ਅਹਿਮਦਾਬਾਦ, 28 ਨਵੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਵਿੱਚ ਨਰਮਦਾ ਬਚਾਓ ਅੰਦੋਲਨ ਦੀ ਕਾਰਕੁਨ ਮੇਧਾ ਪਾਟਕਰ ਦੀ ਸ਼ਮੂਲੀਅਤ ਸਬੰਧੀ ਕਾਂਗਰਸ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕਾਂ ਦਾ ਭਰੋਸਾ ਜਿੱਤਣ ਲਈ ਵਿਰੋਧੀ ਪਾਰਟੀ ਨੂੰ ‘ਫੁੱਟ ਪਾਓ ਤੇ ਰਾਜ ਕਰੋ’ ਵਾਲੀ ਆਪਣੀ ਨੀਤੀ ਛੱਡਣੀ ਪੈਣੀ ਹੈ। ਉਹ ਇੱਥੇ ਭਾਵਨਗਰ ਜ਼ਿਲ੍ਹੇ ਵਿੱਚ ਪੈਂਦੇ ਪਲੀਤਾਨਾ ਕਸਬੇ ਵਿੱਚ ਭਾਜਪਾ ਉਮੀਦਵਾਰ ਦੇ ਹੱਕ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।