ਨਵੀਂ ਦਿੱਲੀ, 8 ਫਰਵਰੀ

ਸੁਪਰੀਮ ਕੋਰਟ ਨੇ ਦਿੱਲੀ ਦੇ ਛਾਵਲਾ ਇਲਾਕੇ ‘ਚ 2012 ‘ਚ 19 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ‘ਚ ਮੌਤ ਦੀ ਸਜ਼ਾ ਸੁਣਾਏ ਗਏ ਤਿੰਨ ਦੋਸ਼ੀਆਂ ਨੂੰ ਬਰੀ ਕੀਤੇ ਜਾਣ ‘ਤੇ ਨਜ਼ਰਸਾਨੀ ਕਰਨ ਦੀ ਦਿੱਲੀ ਪੁਲੀਸ ਦੀ ਪਟੀਸ਼ਨ ’ਤੇ ਵਿਚਾਰ ਕਰਨ ਲਈ ਤਿੰਨ ਮੈਂਬਰੀ ਬੈਂਚ ਕਾਇਮ ਕਰਨ ਦਾ ਫ਼ੈਸਲਾ ਕੀਤਾ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੂੰ ਦੱਸਿਆ ਕਿ ਇਸ ਅਦਾਲਤ ਵੱਲੋਂ ਹਾਲ ਹੀ ਵਿੱਚ ਬਰੀ ਕੀਤੇ ਮੁਲਜ਼ਮਾਂ ਵਿੱਚੋਂ ਇੱਕ ਨੇ ਕਿਸੇ ਵਿਅਕਤੀ ਦਾ ਗਲਾ ਵੱਢ ਦਿੱਤਾ ਹੈ। ਮਹਿਤਾ ਨੇ ਕਿਹਾ, ‘ਮੈਂ ਕਹਿ ਰਿਹਾ ਹਾਂ ਕਿ ਬਰੀ ਕੀਤੇ ਸਾਰੇ ਦੋਸ਼ੀ ਖ਼ੌਫ਼ਨਾਕ ਅਪਰਾਧੀ ਹਨ, ਇਸ ਲਈ ਅਸੀਂ ਪਿਛਲੇ ਸਾਲ ਦੇ ਫੈਸਲੇ ਦੀ ਸਮੀਖਿਆ ਦੀ ਬੇਨਤੀ ਕਰ ਰਹੇ ਹਾਂ।’