ਨਵੀਂ ਦਿੱਲੀ, 19 ਸਤੰਬਰ

ਬਾਲੀਵੁੱਡ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਕਥਿਤ ਤੌਰ ’ਤੇ ਠੱਗੀ ਮਾਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਇਕ ਮਾਮਲੇ ਵਿੱਚ ਪੁੱਛਗਿਛ ਲਈ ਅੱਜ ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਅੱਗੇ ਪੇਸ਼ ਹੋਈ। ਇਹ ਦੂਜੀ ਵਾਰ ਹੈ ਜਦੋਂ ਦਿੱਲੀ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਦਾਕਾਰਾ ਦੀ ਕਥਿਤ ਭੂਮਿਕਾ ਬਾਰੇ ਉਸ ਨੂੰ ਪੁੱਛਗਿਛ ਲਈ ਸੱਦਿਆ ਗਿਆ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਅੱਜ ਫਰਨਾਂਡੇਜ਼ ਪੁੱਛਗਿਛ ਲਈ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਅੱਗੇ ਪੇਸ਼ ਹੋਈ।