ਨਵੀਂ ਦਿੱਲੀ, 31 ਅਗਸਤ

ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਪਾਰਟੀ ਪ੍ਰਧਾਨ ਦੀ ਚੋਣ ਨਾਲ ਸਬੰਧਤ ਡੈਲੀਗੇਟਾਂ ਦੀ ਸੂਚੀ ਦਾ ਖੁਲਾਸਾ ਨਾ ਕਰਨ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਪਾਰਟੀ ਲਈ ਨਿਰਪੱਖ ਅਤੇ ਆਜ਼ਾਦ ਚੋਣ ਲਈ ਜ਼ਰੂਰੀ ਹੈ ਕਿ ਸੂਚੀ ਪਾਰਟੀ ਦੀ ਵੈੱਬਸਾਈਟ ‘ਤੇ ਪਾਈ ਜਾਵੇ। ਲੋਕ ਸਭਾ ਮੈਂਬਰ ਤਿਵਾੜੀ ਨੇ ਕਿਹਾ ਕਿ ਕਲੱਬ ਚੋਣਾਂ ਵਿੱਚ ਵੀ ਅਜਿਹਾ ਨਹੀਂ ਹੁੰਦਾ। ਸ੍ਰੀ ਤਿਵਾੜੀ ਨੇ ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਕਿ ਪਾਰਟੀ ਪ੍ਰਧਾਨ ਦੀ ਚੋਣ ਕਰਨ ਵਾਲੇ ਚੋਣ ਮੰਡਲ ਭਾਵ ਪ੍ਰਤੀਨਿਧੀਆਂ ਦੀ ਸੂਚੀ ਪ੍ਰਦੇਸ਼ ਕਾਂਗਰਸ ਕਮੇਟੀ (ਪੀਸੀਸੀ) ਦੇ ਦਫਤਰਾਂ ਵਿਚ ਉਪਲਬਧ ਹੋਵੇਗੀ ਅਤੇ ਚੋਣ ਲੜਨ ਵਾਲਿਆਂ ਨੂੰ ਮੁਹੱਈਆ ਕਰਵਾਈ ਜਾਵੇਗੀ।