ਕੇਪਟਾਊਨ, 11 ਜਨਵਰੀ

ਇਥੇ ਦੱਖਣੀ ਅਫਰੀਕਾ ਤੇ ਭਾਰਤ ਵਿਚਾਲੇ ਅੱਜ ਸ਼ੁਰੂ ਹੋਏ ਤੀਸਰੇ ਤੇ ਅੰਤਿਮ ਟੈਸਟ ਮੈਚ ਵਿੱਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਹਿਲੀ ਪਾਰੀ ਵਿੱਚ 223 ਦੌੜਾਂ ਬਣਾਈਆਂ। ਇਸੇ ਦੌਰਾਨ ਕਪਤਾਨ ਵਿਰਾਟ ਕੋਹਲੀ ਨੇ 79 ਦੌੜਾਂ ਦੀ ਅਰਧ ਸੈਂਕੜੇ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਚੇਤੇਸ਼ਵਰ ਪੁਜਾਰਾ ਨੇ 43 ਅਤੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ 27 ਦੌੜਾਂ ਦਾ ਯੋਗਦਾਨ ਦਿੱਤਾ। ਦੱਖਣੀ ਅਫਰੀਕਾ ਲਈ ਕਾਗਿਸੋ ਰਬਾਡਾ ਨੇ ਟੀਮ ਇੰਡੀਆ ਦੇ ਚਾਰ ਖਿਡਾਰੀ ਅਤੇ ਮਾਰਕੋ ਜੇਨਸਨ ਨੇ ਤਿੰਨ ਖਿਡਾਰੀ ਆਊਟ ਕੀਤੇ। ਇਸੇ ਤਰ੍ਹਾਂ ਡੁਆਨੇ ਓਲੀਵਰ ਅਤੇ ਕੇਸ਼ਵ ਮਹਾਰਾਜ ਨੇ ਇਕ-ਇਕ ਵਿਕਟ ਝਟਕਾਏ।