ਰੋਹਤਕ, 20 ਜਨਵਰੀ

ਜਬਰ ਜਨਾਹ ਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ ਇੱਕ ਹੋਰ 40 ਦਿਨ ਦੀ ਪੈਰੋਲ ਮਿਲ ਗਈ ਹੈ। ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਨੂੰ 40 ਦਿਨ ਦੀ ਪੈਰੋਲ ਮਿਲੀ ਸੀ। ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਸੰੰਜੀਵ ਵਰਮਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਮੁਖੀ ਦੀ 40 ਦਿਨ ਦੀ ਪੈਰੋਲ ਮਨਜ਼ੂਰ ਕਰ ਲਈ ਗਈ ਹੈ। ਉਨ੍ਹਾਂ ਕਿਹਾ, ‘ਉਸ ਨੂੰ ਨਿਯਮਾਂ ਅਨੁਸਾਰ ਪੈਰੋਲ ਦਿੱਤੀ ਗਈ ਹੈ।’