ਅਦਨ (ਤੁਰਕੀ), 7 ਫਰਵਰੀ

ਤੁਰਕੀ ਅਤੇ ਸੀਰੀਆ ਵਿੱਚ 7.8 ਸ਼ਿੱਦਤ ਨਾਲ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ 5102 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਤੇ 1602 ਜ਼ਖ਼ਮੀ ਹਨ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕਰ ਰਹੀਆਂ ਹਨ। ਬਚਾਅ ਕਰਮਚਾਰੀ ਸਾਵਧਾਨੀ ਮਲਬਾ ਹਟਾ ਰਹੇ ਹਨ ਤਾਂ ਜੋ ਕਿਸੇ ਵੀ ਬਚੇ ਨੂੰ ਸੁਰੱਖਿਅਤ ਢੰਗ ਨਾਲ ਮਲਬੇ ਵਿੱਚੋਂ ਬਾਹਰ ਕੱਢਿਆ ਜਾ ਸਕੇ।