ਨਵੀਂ ਦਿੱਲੀ, 29 ਮਈ
ਦਿੱਲੀ ਹਾਈ ਕੋਰਟ ਨੇ 2000 ਰੁਪਏ ਦੇ ਨੋਟਾਂ ਨੂੰ ਬਿਨਾਂ ਪਰਚੀ ਅਤੇ ਪਛਾਣ ਸਬੂਤ ਦੇ ਬਦਲਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਸਤੀਸ਼ ਕੁਮਾਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਨੇ ਪਟੀਸ਼ਨ ਖਾਰਜ ਕਰ ਦਿੱਤੀ। ਆਰਬੀਆਈ ਨੇ ਇਹ ਨਟੀਫਿਕੇਸ਼ਨ ਜਾਰੀ ਕੀਤਾ ਸੀ।