ਨਵੀਂ ਦਿੱਲੀ, 14 ਅਕਤੂਬਰ

ਦੋ ਦਿਨਾਂ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 35-35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 104.79 ਰੁਪਏ ਅਤੇ ਮੁੰਬਈ ਵਿੱਚ 110.75 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ਵਿੱਚ ਡੀਜ਼ਲ ਹੁਣ 101.40 ਰੁਪਏ ਪ੍ਰਤੀ ਲਿਟਰ, ਜਦੋਂ ਕਿ ਦਿੱਲੀ ਵਿੱਚ ਇਸ ਦੀ ਕੀਮਤ 93.52 ਰੁਪਏ ਪ੍ਰਤੀ ਲਿਟਰ ਹੋ ਗਈ ਹੈ।