ਸਰੀ, 19 ਜਨਵਰੀ

ਦੱਖਣੀ ਅਫਰੀਕਾ ਦੇ ਮਹਾਨ ਬੱਲੇਬਾਜ਼ ਹਾਸ਼ਿਮ ਅਮਲਾ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ, ਜਿਸ ਨਾਲ ਉਨ੍ਹਾਂ ਦੇ ਦੋ ਦਹਾਕਿਆਂ ਦੇ ਸ਼ਾਨਦਾਰ ਕਰੀਅਰ ਦਾ ਅੰਤ ਹੋ ਗਿਆ ਹੈ। ਚਾਰ ਸਾਲ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਵਾਲੇ 39 ਸਾਲਾ ਅਮਲਾ ਨੇ ਇੰਗਲਿਸ਼ ਕਾਊਂਟੀ ਟੀਮ ਸਰੀ ਨਾਲ ਇਸ ਗੱਲ ਦੀ ਪੁਸ਼ਟੀ ਕੀਤੀ।