ਦੁਬਈ, 26 ਅਕਤੂਬਰ

ਦੱਖਣੀ ਅਫ਼ਰੀਕਾ ਨੇ ਟੀ-20 ਵਿਸ਼ਵ ਕੱਪ ਵਿਚ ਅੱਜ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਐਵਿਨ ਲੁਇਸ ਦੇ ਅਰਧ ਸੈਂਕੜੇ ਦੀ ਬਦੌਲਤ ਵੈਸਟਇੰਡੀਜ਼ ਨੇ 8 ਵਿਕਟਾਂ ’ਤੇ 143 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ ਦੱਖਣੀ ਅਫ਼ਰੀਕਾ ਨੇ ਸਿਰਫ਼ ਦੋ ਵਿਕਟਾਂ ਗੁਆ ਕੇ ਮੈਚ ਦਸ ਗੇਂਦਾਂ ਬਾਕੀ ਰਹਿੰਦਿਆਂ ਜਿੱਤ ਲਿਆ।