ਕਾਨਪੁਰ, 23 ਨਵੰਬਰ

ਟੀਮ ਇੰਡੀਆ ਦੇ ਸਟਾਰ ਓਪਨਰ ਕੇ.ਐੱਲ ਰਾਹੁਲ ਮਾਸਪੇਸ਼ੀਆਂ ਵਿੱਚ ਤਣਾਅ ਕਾਰਨ ਨਿਊਜ਼ੀਲੈਂਡ ਖ਼ਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਵਿੱਚ ਨਹੀਂ ਖੇਡਣਗੇ ਅਤੇ ਉਨ੍ਹਾਂ ਦੀ ਥਾਂ ਟੀਮ ਵਿੱਚ ਸੂਰਿਆ ਕੁਮਾਰ ਯਾਦਵ ਨੂੰ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤ-ਨਿਊਜ਼ੀਲੈਂਡ ਟੈਸਟ ਮੈਚ ਸੀਰੀਜ਼ ਵੀਰਵਾਰ ਤੋਂ ਇਥੇ ਸ਼ੁਰੂ ਹੋ ਰਹੀ ਹੈ ਅਤੇ 29 ਵਰ੍ਹਿਆਂ ਦੇ ਕੇ.ਐੱਲ ਰਾਹੁਲ ਬੰਗਲੌਰ ਦੀ ਕੌਮੀ ਨੈਸ਼ਨਲ ਅਕੈਡਮੀ ਵਿੱਚ ਆਪਣਾ ਇਲਾਜ ਕਰਵਾਉਣਗੇ। ਇਹ ਜਾਣਕਾਰੀ ਕ੍ਰਿਕਟ ਕੰਟਰੋਲ ਬੋਰਡ ਨੇ ਦਿੱਤੀ ਹੈ।