ਜੰਮੂ, 25 ਨਵੰਬਰ

ਜੰਮੂ-ਕਸ਼ਮੀਰ ਪੁਲੀਸ ਨੇ ਅੱਜ 52 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਵਧੀਕ ਡਾਇਰੈਕਟਰ ਜਨਰਲ ਆਫ ਪੁਲੀਸ ਮੁਕੇਸ਼ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਇਕ ਟਰੱਕ ਵਿਚੋਂ ਹੈਰੋਇਨ ਬਰਾਮਦ ਕੀਤੀ। ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਅਤਿਵਾਦੀ ਗਰੁੱਪ ਨੇ ਇਹ ਖੇਪ ਜੰਮੂ-ਕਸ਼ਮੀਰ ਵਿਚ ਆਪਣੇ ਸਾਥੀਆਂ ਲਈ ਭੇਜੀ ਹੈ।