ਇਸਲਾਮਾਬਾਦ, 1 ਸਤੰਬਰ

ਪਾਕਿਸਤਾਨ ਦੀ ਅਤਿਵਾਦ ਵਿਰੋਧੀ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅੰਤਰਿਮ ਜ਼ਮਾਨਤ 12 ਸਤੰਬਰ ਤੱਕ ਵਧਾ ਦਿੱਤੀ। ਉਨ੍ਹਾਂ ਵਿਰੁੱਧ ਰਾਜਧਾਨੀ ਵਿਚ ਇਕ ਰੈਲੀ ਦੌਰਾਨ ਪੁਲੀਸ, ਨਿਆਂਪਾਲਿਕਾ ਅਤੇ ਹੋਰਨਾਂ ਸੰਸਥਾਵਾਂ ਨੂੰ ਧਮਕਾਉਣ ਦੇ ਦੋਸ਼ ਹੇਠ ਅਤਿਵਾਦ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਸੀ। ਐਕਸਪ੍ਰੈਸ ਟ੍ਰਿਬਿਊਨ ਅਖਬਾਰ ਦੀ ਰਿਪੋਰਟ ਮੁਤਾਬਕ ਜੱਜ ਰਾਜਾ ਜਾਵੇਦ ਅੱਬਾਸ ਹਸਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਮੁਖੀ ਨੂੰ ਇਕ ਲੱਖ ਰੁਪਏ ਦੀ ਗਾਰੰਟੀ ’ਤੇ ਜ਼ਮਾਨਤ ਦਿੱਤੀ ਹੈ।