ਇਸਲਾਮਾਬਾਦ, 20 ਅਗਸਤ

ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫਆਈਏ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਹੋਣ ਜਾਂ ਪਾਬੰਦੀਸ਼ੁਦਾ ਫੰਡਿੰਗ ਮਾਮਲੇ ‘ਚ ਨੋਟਿਸਾਂ ਦਾ ਜਵਾਬ ਨਾ ਦੇਣ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਹੈ। ਏਜੰਸੀ ਨੂੰ ਪਾਰਟੀ ਫੰਡਾਂ ਅਤੇ ਖਾਤਿਆਂ ਦੇ ਵੇਰਵੇ ਪ੍ਰਾਪਤ ਕਰਨ ਲਈ ਖਾਨ ਨੂੰ ਗ੍ਰਿਫਤਾਰ ਕਰਨ ਲਈ ਅਦਾਲਤ ਤੋਂ ਇਜਾਜ਼ਤ ਲੈਣੀ ਪਏਗੀ। ਸੂਤਰਾਂ ਨੇ ਕਿਹਾ, ‘ਪੀਟੀਆਈ ਮੁਖੀ ਨੂੰ ਗ੍ਰਿਫਤਾਰ ਕਰਨ ਦਾ ਅੰਤਿਮ ਫੈਸਲਾ ਤਿੰਨ ਨੋਟਿਸ ਜਾਰੀ ਕਰਨ ਤੋਂ ਬਾਅਦ ਲਿਆ ਜਾ ਸਕਦਾ ਹੈ।’ ਐੱਫਆਈਏ ਨੇ ਸ਼ੁੱਕਰਵਾਰ ਨੂੰ ਖਾਨ ਨੂੰ ਦੂਜਾ ਨੋਟਿਸ ਜਾਰੀ ਕੀਤਾ। ਸਾਬਕਾ ਪ੍ਰਧਾਨ ਮੰਤਰੀ ਨੂੰ 10 ਅਗਸਤ ਨੂੰ ਪਹਿਲਾ ਨੋਟਿਸ ਮਿਲਿਆ ਸੀ ਪਰ ਉਨ੍ਹਾਂ ਪਾਰਟੀ ਫੰਡਾਂ ਅਤੇ ਖਾਤਿਆਂ ਦੇ ਵੇਰਵੇ ਦੇਣ ਲਈ ਐਫਆਈਏ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।