ਨਵੀਂ ਦਿੱਲੀ, 25 ਅਕਤੂਬਰ

ਦਿੱਲੀ ਸਰਕਾਰ ਵੱਲੋਂ ਪਾਬੰਦੀ ਦੇ ਬਾਵਜੂਦ ਦੀਵਾਲੀ ਦੀ ਰਾਤ ਕੌਮੀ ਰਾਜਧਾਨੀ ਦੇ ਲੋਕਾਂ ਨੇ ਰੱਜ ਕੇ ਪਟਾਕੇ ਚਲਾਏ। ਕਾਨੂੰਨੀ ਪਾਬੰਦੀ ਦੇ ਬਾਵਜੂਦ ਲੋਕਾਂ ਨੇ ਸੋਮਵਾਰ ਸ਼ਾਮ ਤੋਂ ਦੱਖਣੀ ਅਤੇ ਉੱਤਰ ਪੱਛਮੀ ਦਿੱਲੀ ਸਮੇਤ ਵੱਖ-ਵੱਖ ਹਿੱਸਿਆਂ ਵਿੱਚ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ। ਸੋਮਵਾਰ ਨੂੰ ਦਿੱਲੀ ਦੀ ਹਵਾ ਦਾ ਮਿਆਰ ‘ਬਹੁਤ ਖਰਾਬ’ ਹੋ ਗਿਆ।