ਟੋਰਾਂਟੋ— ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਸਮੀ ਤੌਰ ‘ਤੇ ਸਾਬਕਾ ਪੁਲਾੜ ਯਾਤਰੀ ਜੂਲੀ ਪੇਇਟੀ ਨੂੰ ਗਵਰਨਰ ਜਨਰਲ ਘੋਸ਼ਿਤ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਜੂਲੀ ਨੇ ਆਪਣੀ ਪੂਰੀ ਜ਼ਿੰਦਗੀ ਖੋਜ ਕਰਨ ਅਤੇ ਵੱਡੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਈ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਲਈ ਬਹੁਤ ਕੁੱਝ ਕੀਤਾ ਹੈ। ਇਸ ਮਗਰੋਂ ਜੂਲੀ ਨੇ ਸਭ ਨੂੰ ਸੰਬੋਧਨ ਕਰਦਿਆਂ ਖੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਹ ਬਹੁਤ ਵਧੀਆ ਦਿਨ ਹੈ।ਉਸ ਨੇ ਕਿਹਾ ਕਿ ਉਹ ਪੂਰੀ ਈਮਾਨਦਾਰੀ ਨਾਲ ਸੇਵਾਵਾਂ ਦੇਵੇਗੀ। ਦੱਸਣਯੋਗ ਹੈ ਕਿ ਜੂਲੀ ਕੈਨੇਡਾ ਦੀ 29ਵੀਂ ਗਵਰਨਰ ਜਨਰਲ ਹੈ ਅਤੇ ਉਹ 6 ਭਾਸ਼ਾਵਾਂ ਦਾ ਗਿਆਨ ਰੱਖਦੀ ਹੈ। 53 ਸਾਲਾ ਜੂਲੀ ਨੇ ਸਾਬਕਾ ਗਵਰਨਰ ਜਨਰਲ ਡੇਵਿਡ ਜੌਨਸਨ ਦੀ ਥਾਂ ਅਹੁਦਾ ਸੰਭਾਲਿਆ ਹੈ।