ਨਵੀਂ ਦਿੱਲੀ, 1 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਦੇਸ਼ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਭਾਰਤ ‘ਚ ਮੋਬਾਈਲ ਫੋਨਾਂ ‘ਤੇ ਹਾਈ ਸਪੀਡ ਇੰਟਰਨੈੱਟ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਦਿੱਲੀ ‘ਚ 6ਵੀਂਇੰਡੀਆ ਮੋਬਾਈਲ ਕਾਂਗਰਸ 2022 ਦੌਰਾਨ ਦੇਸ਼ ਦੇ ਚੋਣਵੇਂ ਸ਼ਹਿਰਾਂ ‘ਚ ਇਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਅਗਲੇ ਕੁੱਝ ਸਾਲਾਂ ‘ਚ 5ਜੀ ਇੰਟਰਨੈੱਟ ਸੇਵਾ ਪੂਰੇ ਭਾਰਤ ‘ਚ ਉਪਲਬੱਧ ਕਰਵਾਈ ਜਾਵੇਗੀ।