ਚੰਡੀਗੜ੍ਹ, 29 ਸਤੰਬਰ
ਪੰਜਾਬ ਐਂਟੀ-ਗੈਂਗ ਟਾਸਕ ਫੋਰਸ ਵੱਲੋਂ ਅੱਜ ਦਵਿੰਦਰ ਬੰਬੀਹਾ ਗਰੋਹ ਦੇ ਮੈਂਬਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਹ ਗੁਰਲਾਲ ਬਰਾੜ ਤੇ ਚੰਡੀਗੜ੍ਹ ਦੇ ਬਾਊਂਸਰ ਸੁਰਜੀਤ ਦੇ ਕਤਲ ਦੇ ਮਾਮਲਿਆਂ ’ਚ ਲੋੜੀਂਦਾ ਸੀ। ਗੁਰਲਾਲ, ਗੈਂਗਸਟਰ ਗੋਲਡੀ ਬਰਾੜ ਦਾ ਰਿਸ਼ਤੇਦਾਰੀ ’ਚ ਭਰਾ ਲੱਗਦਾ ਸੀ। ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ ਸੀ ਕਿ ਪੁਲੀਸ ਨੇ ਉਸ ਦੇ ਭਰਾ ਦੇ ਕਾਤਲਾਂ ਨੂੰ ਛੱਡ ਦਿੱਤਾ।