ਚੰਡੀਗੜ੍ਹ, 13 ਅਗਸਤ
ਪੰਜਾਬ ਸਰਕਾਰ ਨੇ ਸੂਬੇ ‘ਚ ਅੱਜ ਤੋਂ ‘ਇਕ ਵਿਧਾਇਕ ਇਕ ਪੈਨਸ਼ਨ’ ਲਾਗੂ ਹੋ ਗਈ ਹੈ। ਇਸ ਨਾਲ ਪੰਜਾਬ ’ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ‘ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਿਬ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ।’