ਨਵੀਂ ਦਿੱਲੀ, 8 ਫਰਵਰੀ

ਬੀਐੱਸਐੱਫ ਨੇ ਅੱਜ ਪੰਜਾਬ ਵਿਚ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੇ ਡਰੋਨ ਨੂੰ ਡੇਗ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਹ ਡਰੋਨ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪਾਕਿਸਤਾਨੀ ਖੇਤਰ ਵਿਚ ਜਾ ਡਿੱਗਿਆ। ਇਹ ਘਟਨਾ ਪੰਜਾਬ ਦੇ ਅੰਮ੍ਰਿਤਸਰ ਸੈਕਟਰ ਵਿਚ 7-8 ਫਰਵਰੀ ਦੀ ਦਰਮਿਆਨੀ ਰਾਤ ਨੂੰ ਸਰਹੱਦੀ ਚੌਕੀ ਬਾਬਾਪੀਰ ਨੇੜੇ ਦੀ ਹੈ।