ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ ਦਿੰਦਿਆਂ ਅੱਜ ਪਹਿਲੀ ਜੁਲਾਈ 2015 ਤੋਂ 31 ਦਸੰਬਰ 2015 ਤੱਕ 6 ਫੀਸਦ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖ਼ਜ਼ਾਨੇ ’ਚੋਂ 356 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਾਸਨ ਵਿੱਚ ਮੁਲਾਜ਼ਮ ਬਹੁਤ ਮਹੱਤਵਪੂਰਨ ਅੰਗ ਹੁੰਦੇ ਹਨ ਤੇ ਉਨ੍ਹਾਂ ਦੇ ਹਿਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।