ਚੰਡੀਗੜ੍ਹ, 21 ਅਕਤੂਬਰ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ’ਚ ਕੀਤੇ ਫ਼ੈਸਲਿਆਂ ਬਾਰੇ ਮੁੱਖ ਮੰਤਰੀ ਨੇ ਟਵੀਟ ਕਰਕੇ ਦੱਸਿਆ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ, ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ ਤੇ ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀਏ ਦੀ ਕਿਸ਼ਤ ਮਿਲਣ ਦੀ ਚਰਚਾ ਸੀ ਪਰ ਕੈਬਨਿਟ ਨੇ ਉਸ ਬਾਰੇ ਕੋਈ ਚਰਚਾ ਨਹੀਂ ਕੀਤੀ।