ਮੁਹਾਲੀ, 24 ਮਈ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾਕਟਰ ਵਰਿੰਦਰ ਭਾਟੀਆ ਵੱਲੋਂ ਅੱਜ ਨੂੰ ਬਾਅਦ ਦੁਪਹਿਰ 12ਵੀਂ ਦਾ ਨਤੀਜਾ ਐਲਾਨਿਆ ਗਿਆ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਤੇ ਉਨ੍ਹਾਂ ਨੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ। ਇਸ ਮੌਕੇ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਮੌਜੂਦ ਸਨ।

ਵਾਈਸ ਚੇਅਰਮੈਨ ਨੇ ਦੱਸਿਆ ਕਿ 12ਵੀਂ ਦੇ ਨਤੀਜੇ ਵਿੱਚ ਮਾਨਸਾ ਦੇ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ 100 ਫੀਸਦੀ (500/500) ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦੋਂਕਿ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਅੰਕ ਲੈ ਕੇ ਦੂਜਾ ਅਤੇ ਲੁਧਿਆਣਾ ਦੀ ਨਵਪ੍ਰੀਤ ਕੌਰ ਨੇ 497 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਹ ਤਿੰਨੋਂ ਵਿਦਿਆਰਥਣਾਂ ਹਿਊਮੈਨਿਟੀਜ਼ ਗਰੁੱਪ ਦੀਆਂ ਹਨ।