ਬਠਿੰਡਾ, 18 ਨਵੰਬਰ

ਇੱਥੇ ਬੱਸ ਸਟੈਂਡ ਦੇ ਸਾਹਮਣੇ ਇੱਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤਾ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵਾਰਦਾਤ ਸ਼ਹਿਰ ਦੇ ਭੀੜ-ਭੜੱਕੇ ਵਾਲੇ ਖੇਤਰ ’ਚ ਵਾਪਰੀ। ਮ੍ਰਿਤਕਾ ਦੀ ਪਛਾਣ ਕੁਲਵਿੰਦਰ ਕੌਰ (39) ਪਿੰਡ ਕੋਟਸ਼ਮੀਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਕੌਰ ਬੱਸ ਸਟੈਂਡ ਦੇ ਸਾਹਮਣੇ ਕੋਰਟ ਕੰਪਲੈਕਸ ਦੀ ਚਾਰਦੀਵਾਰੀ ਨੇੜੇ ਦੋ ਨੌਜਵਾਨਾਂ ਨਾਲ ਗੱਲਾਂ ਕਰ ਰਹੀ ਸੀ। ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਮੂੰਹ ਢੱਕ ਕੇ ਆਇਆ ਅਤੇ ਪਿਸਤੌਲ ਨਾਲ ਕੁਲਵਿੰਦਰ ਕੌਰ ’ਤੇ ਗੋਲੀਆਂ ਚਲਾ ਦਿੱਤੀਆਂ।