ਨਵੀਂ ਦਿੱਲੀ, 20 ਜੁਲਾਈ

ਬਰਮਿੰਘਮ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈਣ ਜਾ ਰਹੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਨ੍ਹਾਂ ਨੂੰ ਬਿਨਾਂ ਕਿਸੇ ਤਣਾਅ ਤੋਂ ਡਟ ਕੇ ਖੇਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਆਜ਼ਾਦੀ ਦੇ 75ਵੇਂ ਸਾਲ ’ਚ ਸਰਵੋਤਮ ਪ੍ਰਦਰਸ਼ਨ ਦਾ ਤੋਹਫ਼ਾ ਦੇਸ਼ ਨੂੰ ਦੇਣ। ਪ੍ਰਧਾਨ ਮੰਤਰੀ ਮੋਦੀ ਨੇ ਵਰਚੁਅਲ ਗੱਲਬਾਤ ਰਾਹੀਂ 28 ਜੁਲਾਈ ਤੋਂ 8 ਅਗਸਤ ਤੱਕ ਬਰਮਿੰਘਮ ਵਿੱਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ।