ਨਵੀਂ ਦਿੱਲੀ, 25 ਅਕਤੂਬਰ

ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ‘ਬਾਲ ਵਿਆਹ ਰੋਕੂ ਸੋਧ ਬਿੱਲ 2021’ ’ਤੇ ਵਿਚਾਰ ਕਰਨ ਲਈ ਸੰਸਦ ਦੀ ਸਥਾਈ ਕਮੇਟੀ ਦੀ ਮਿਆਦ 24 ਅਕਤੂਬਰ ਤੋਂ ਤਿੰਨ ਮਹੀਨੇ ਤੱਕ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਾਲ ਵਿਆਹ ਰੋਕੂ ਸੋਧ ਬਿੱਲ 2021 ਪਿਛਲੇ ਸਾਲ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਪੇਸ਼ ਕੀਤਾ ਗਿਆ ਸੀ। ਕਈ ਵਿਰੋਧੀ ਪਾਰਟੀਆਂ ਨੇ ਇਸ ਦਾ ਵਿਰੋਧ ਕੀਤਾ ਅਤੇ ਬਿੱਲ ਨੂੰ ਸਥਾਈ ਕਮੇਟੀ ਕੋਲ ਭੇਜਣ ਦੀ ਮੰਗ ਕੀਤੀ, ਜਿਸ ਤੋਂ ਬਾਅਦ ਇਸ ਨੂੰ ਵਿਚਾਰ ਲਈ ਸੰਸਦ ਦੀ ਸਥਾਈ ਕਮੇਟੀ ਕੋਲ ਭੇਜਿਆ ਗਿਆ। ਬਿੱਲ ਵਿੱਚ ਲੜਕੀਆਂ ਲਈ ਵਿਆਹ ਦੀ ਉਮਰ ਵਧਾ ਕੇ 21 ਸਾਲ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਇਸ ਨੂੰ ਮਰਦਾਂ ਦੇ ਬਰਾਬਰ ਬਣਾਇਆ ਜਾ ਸਕੇ।