ਅਹਿਮਦਾਬਾਦ, 30 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸੂਬੇ ਦੇ ਕਰੀਬ 25,000 ਬਿਜਲੀ ਦੇ ਬਿੱਲ ਲੈ ਕੇ ਇੱਥੇ ਪੁੱਜੇ, ਜਿਨ੍ਹਾਂ ਦੀ ਰਕਮ ‘ਜ਼ੀਰੋ’ ‘ਤੇ ਆ ਗਈ ਹੈ। ਉਨ੍ਹਾਂ ਵਾਅਦਾ ਕੀਤਾ ਕਿ ਜੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੀ ਹੈ ਤਾਂ ਗੁਜਰਾਤ ਦੇ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਵਿੱਚ ਵੀ ਇਸੇ ਤਰ੍ਹਾਂ ਦੀ ਰਾਹਤ ਮਿਲੇਗੀ। ‘ਆਪ’ ਨੇ ਗੁਜਰਾਤ ‘ਚ ਸੱਤਾ ‘ਚ ਆਉਣ ‘ਤੇ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦੇਣ ਦਾ ਚੋਣ ਵਾਅਦਾ ਕੀਤਾ ਹੈ। 182 ਮੈਂਬਰੀ ਗੁਜਰਾਤ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ ਕ੍ਰਮਵਾਰ 1 ਦਸੰਬਰ ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ।