ਕੋਲਕਾਤਾ, 7 ਅਗਸਤ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੰਸਦ ਵਿੱਚ ਬਿਜਲੀ (ਸੋਧ) ਬਿੱਲ 2020 ਪੇਸ਼ ਕਰਨ ਸਬੰਧੀ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਭੇਜਿਆ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਕਿ ਇਹ ਸੁਣ ਕੇ ਹੈਰਾਨੀ ਹੈ ਕਿ ਕੇਂਦਰ ਉਨ੍ਹਾਂ ਦੇ ਇਤਰਾਜ਼ਾਂ ’ਤੇ ਵਿਚਾਰ ਕੀਤੇ ਬਗ਼ੈਰ ਲੋਕ ਵਿਰੋਧੀ ਬਿਜਲੀ (ਸੋਧस) ਬਿੱਲ 2020 ਮੁੜ ਲਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬਿੱਲ ਉਪਰ ਉਹ ਸਾਰੀਆਂ ਸਬੰਧਤ ਧਿਰਾਂ ਨਾਲ ਖੁੱਲ੍ਹੀ ਚਰਚਾ ਯਕੀਨੀ ਬਣਾਉਣ।