ਨਵੀਂ ਦਿੱਲੀ, 18 ਅਕਤੂਬਰ

ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ 2002 ਦੇ ਬਿਲਕੀਸ ਬਾਨੋ ਸਮੂਹਿਕ ਜਬਰ ਜਨਾਹ ਮਾਮਲੇ ਦੇ 11 ਦੋਸ਼ੀਆਂ ਨੂੰ ਮਾਫੀ ਦੇਣ ਦੇ ਫੈਸਲੇ ਖਿਲਾਫ ਪਟੀਸ਼ਨ ‘ਤੇ 29 ਨਵੰਬਰ ਨੂੰ ਸੁਣਵਾਈ ਕਰੇਗੀ। ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਸੀਟੀ ਰਵੀਕੁਮਾਰ ਦੀ ਬੈਂਚ ਨੇ ਨਿਰਦੇਸ਼ ਦਿੱਤਾ ਕਿ ਮਾਮਲੇ ‘ਤੇ ਗੁਜਰਾਤ ਸਰਕਾਰ ਵੱਲੋਂ ਦਾਇਰ ਜਵਾਬ ਸਾਰੀਆਂ ਧਿਰਾਂ ਨੂੰ ਉਪਲਬਧ ਕਰਵਾਇਆ ਜਾਵੇ।