ਪਟਨਾ, 16 ਅਗਸਤ

ਬਿਹਾਰ ‘ਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਮਹਾਗਠਜੋੜ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਕੀਤਾ ਗਿਆ, ਜਿਸ ‘ਚ ਰਾਸ਼ਟਰੀ ਜਨਤਾ ਦਲ ਦੇ ਤੇਜ ਪ੍ਰਤਾਪ ਯਾਦਵ ਅਤੇ ਆਲੋਕ ਮਹਿਤਾ, ਜਨਤਾ ਦਲ (ਯੂਨਾਈਟਿਡ) ਦੇ ਵਿਜੇ ਕੁਮਾਰ ਚੌਧਰੀ ਅਤੇ ਬਿਜੇਂਦਰ ਯਾਦਵ ਅਤੇ ਕਾਂਗਰਸ ਦੇ ਅਫਾਕ ਆਲਮ ਸਮੇਤ ਕੁੱਲ 31 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ।