ਸੋਫੀਆ, 23 ਨਵੰਬਰ

ਬੁਲਗਾਰੀਆ ਵਿੱਚ ਸੋਮਵਾਰ ਦੇਰ ਰਾਤ ਬੱਸ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ। ਬੱਸ ਉੱਤਰੀ ਮੈਸੇਡੋਨੀਆ ‘ਚ ਰਜਿਸਟਰਡ ਸੀ। ਇਹ ਹਾਦਸਾ ਸੋਮਵਾਰ ਦੇਰ ਰਾਤ ਕਰੀਬ 2 ਵਜੇ ਵਾਪਰਿਆ। ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਸੱਤ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।