ਚੰਡੀਗੜ੍ਹ, 9 ਅਗਸਤ
ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਕਾਫ਼ੀ ਸਮੇਂ ਤੋਂ ਭਗੌੜਾ ਸੀ। ਏਜੀਟੀਐਫ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਪਰ ਇਹ ਨਹੀਂ ਦੱਸਿਆ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ। ਬੰਬੀਹਾ ਗੈਂਗ ਨੇ ਪਹਿਲਾਂ ਐੱਫਬੀ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ ਪੁਲੀਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗ ਵਾਰ ਮੁੜ ਸ਼ੁਰੂ ਹੋਣ ਦੇ ਡਰ ਦੇ ਕਾਰਨ ਪੰਜਾਬ ਪੁਲੀਸ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ।