ਨਵੀਂ ਦਿੱਲੀ, 4 ਫਰਵਰੀ

ਭਾਰਤ ਦੀ ਸਟਾਰ ਜਿਮਨਾਸਟ ਦੀਪਾ ਕਰਮਾਕਰ ’ਤੇ ਇੰਟਰਨੈਸ਼ਨਲ ਟੈਸਟਿੰਗ ਏਜੰਸੀ (ਆਈਟੀਏ) ਵੱਲੋਂ ਕਰਵਾਏ ਡੋਪ ਟੈਸਟ ’ਚ ਫੇਲ੍ਹ ਹੋਣ ਕਾਰਨ 21 ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਸਾਲ ਭਾਰਤੀ ਅਧਿਕਾਰੀਆਂ ਵੱਲੋਂ ਕੀਤੇ ਗਏ ਦਾਅਵੇ ਕਿ ਉਸ ਦੀ ਮੁਅੱਤਲੀ ਡੋਪਿੰਗ ਨਾਲ ਸਬੰਧਤ ਨਹੀਂ ਸੀ, ਝੂਠੀ ਨਿਕਲੀ।