ਇਸਲਾਮਾਬਾਦ, 2 ਅਪਰੈਲ

ਪਾਕਿਸਤਾਨੀ ਥਲ ਸੈਨਾ ਦੇ ਮੁਖੀ ਜਨਰਲ ਕਮਰ ਬਾਜਵਾ ਨੇ ਅੱਜ ਕਿਹਾ ਹੈ ਕਿ ਭਾਰਤ ਨਾਲ ਸਾਰੇ ਵਿਵਾਦਾਂ ਨੂੰ ਗੱਲਬਾਤ ਰਾਹੀਂ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਹਾ ਕਿ ਉਨ੍ਹਾਂ ਦਾ ਮੁਲਕ ਕਸ਼ਮੀਰ ਸਮੇਤ ਸਾਰੇ ਬਕਾਇਆ ਮੁੱਦਿਆਂ ਨੂੰ ਸੁਲਝਾਉਣ ਲਈ ਕੂਟਨੀਤੀ ਰਾਹ ਅਖ਼ਤਿਆਰ ਕਰਨ ਵਿੱਚ ਵਿਸ਼ਵਾਸ ਰੱਖਦਾ ਹੈ। ਜਨਰਲ ਬਾਜਵਾ ਨੇ ਇਹ ਗੱਲ ‘ਇਸਲਾਮਾਬਾਦ ਸਕਿਓਰਿਟੀ ਡਾਇਲਾਗ’ ਕਾਨਫਰੰਸ ਦੇ ਆਖਰੀ ਦਿਨ ਕਹੀ।