ਕਾਨਪੁਰ, 25 ਨਵੰਬਰ

ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਕਾਨਪੁਰ ਵਿਚ ਖੇਡੇ ਜਾ ਰਹੇ ਪਹਿਲੇ ਟੈਸਟ ਦੇ ਪਹਿਲੇ ਦਿਨ ਖੇਡ ਸਮਾਪਤ ਹੋਣ ਤਕ ਭਾਰਤ ਨੇ ਚਾਰ ਵਿਕਟਾਂ ਦੇ ਨੁਕਸਾਨ ਨਾਲ 258 ਦੌੜਾਂ ਬਣਾਈਆਂ। ਮੈਚ ਦੀ ਸ਼ੁਰੂਆਤ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿਨ ਦੀ ਖੇਡ ਖਤਮ ਹੋਣ ਤਕ ਸ਼੍ਰੇਅਸ ਅਈਅਰ 136 ਗੇਂਦਾਂ ਵਿਚ 75 ਦੌੜਾਂ ਤੇ ਰਵਿੰਦਰ ਜਡੇਜਾ 100 ਗੇਂਦਾਂ ਵਿਚ 50 ਦੌੜਾਂ ਬਣਾ ਕੇ ਖੇਡ ਰਹੇ ਸਨ। ਅਈਅਰ ਨੇ ਆਪਣੇ ਪਹਿਲੇ ਟੈਸਟ ਮੈਚ ਵਿਚ ਵਧੀਆ ਪ੍ਰਦਰਸ਼ਨ ਕੀਤਾ। ਭਾਰਤ ਦੀ ਸ਼ੁਰੂਆਤ ਵਧੀਆ ਨਹੀਂ ਰਹੀ ਤੇ ਸਲਾਮੀ ਬੱਲੇਬਾਜ਼ ਮਿਅੰਕ ਅਗਰਵਾਲ 13 ਦੌੜਾਂ ਬਣਾ ਕੇ ਆਊਟ ਹੋ ਗਿਆ। ਭਾਰਤ ਦੀ ਦੂਜੀ ਵਿਕਟ ਸ਼ੁਭਮਨ ਗਿੱਲ ਵਜੋਂ ਡਿੱਗੀ, ਉਸ ਨੇ 52 ਦੌੜਾਂ ਬਣਾਈਆਂ। ਇਸ ਤੋਂ ਬਾਅਦ ਚੇਤੇਸ਼ਵਰ ਪੁਜਾਰਾ 26 ਦੌੜਾਂ ਬਣਾ ਕੇ ਆਊਟ ਹੋਇਆ। ਰਹਾਣੇ ਨੇ 35 ਦੌੜਾਂ ਬਣਾਈਆਂ।