ਨਵੀਂ ਦਿੱਲੀ, 23 ਮਈ

ਭਾਰਤ ਵਿੱਚ ਸਰਕਾਰੀ ਪ੍ਰਯੋਗਸ਼ਾਲਾ ਵਿੱਚ ਨਮੂਨਿਆਂ ਦੀ ਜਾਂਚ ਤੋਂ ਬਾਅਦ ਹੀ ਖੰਘ ਰੋਕਣ ਵਾਲੀ ਪੀਣ ਵਾਲੀ ਦਵਾਈ (ਸੀਰਪ) ਦੇ ਨਿਰਯਾਤ ਦੀ ਇਜਾਜ਼ਤ ਦਿੱਤੀ ਜਾਵੇਗੀ। ਸਰਕਾਰੀ ਨੋਟਿਸ ਵਿੱਚ ਅੱਜ ਇਹ ਸ਼ਰਤ ਰੱਖੀ ਗਈ ਹੈ। ਹਾਲ ਹੀ ਵਿੱਚ ਭਾਰਤੀ ਖੰਘ ਸੀਰਪ ਕਾਰਨ ਕਈ ਦੇਸ਼ਾਂ ’ਚ ਬੱਚਿਆਂ ਦੀ ਮੌਤ ਦੀਆਂ ਰਿਪੋਰਟਾਂ ਤੋਂ ਬਾਅਦ ਭਾਰਤ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਸਰਕਾਰ ਨੇ 22 ਮਈ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਖੰਘ ਦੀ ਦਵਾਈ ਨੂੰ ਨਿਰਯਾਤ ਕਰਨ ਤੋਂ ਪਹਿਲਾਂ ਕੰਪਨੀ ਕੋਲ ਸਰਕਾਰੀ ਪ੍ਰਯੋਗਸ਼ਾਲਾ ਵੱਲੋਂ ਜਾਰੀ ਪ੍ਰਮਾਣ ਪੱਤਰ ਹੋਣਾ ਚਾਹੀਦਾ ਹੈ। ਇਹ ਹੁਕਮ 1 ਜੂਨ ਤੋਂ ਲਾਗੂ ਹੋਵੇਗਾ।