ਨਵੀਂ ਦਿੱਲੀ, 9 ਸਤੰਬਰ

ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ’ਤੇ 20 ਫ਼ੀਸਦੀ ਕਸਟਮ ਡਿਊਟੀ ਲਾਉਣ ਤੋਂ ਬਾਅਦ ਸਰਕਾਰ ਨੇ ਘਰੇਲੂ ਮੰਗ ਨੂੰ ਪੂਰੀ ਕਰਨ ਲਈ ਚੌਲਾਂ ਦੇ ਟੋਟੇ ਦੀ ਬਰਾਮਦ ’ਤੇ ਪਾਬੰਦੀ ਲਾ ਦਿੱਤੀ ਹੈ। ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ ਨੇ 8 ਸਤੰਬਰ 2022 ਦੇ ਨੋਟੀਫਿਕੇਸ਼ਨ ਵਿੱਚ ਕਿਹਾ, ‘ਚੌਲਾਂ ਦੇ ਟੋਟੇ ਦੀ ਬਰਾਮਦ 9 ਸਤੰਬਰ 2022 ਤੋਂ ਬੰਦ ਕੀਤੀ ਜਾ ਰਹੀ ਹੈ।’