ਮੁੰਬਈ, 23 ਜਨਵਰੀ

ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਅੱਜ ਐਲਾਨ ਕੀਤਾ ਕਿ ਉਹ ਰਾਜਪਾਲ ਦਾ ਅਹੁਦਾ ਛੱਡਣਗੇ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਰੀਆਂ ਰਾਜਨੀਤਕ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਦੀ ਇੱਛਾ ਦੱਸ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਉਹ ਸ਼ਿਵਾਜੀ ਬਾਰੇ ਦਿੱਤੇ ਬਿਆਨਾਂ ਕਾਰਨ ਚਰਚਾ ਵਿਚ ਸਨ। ਇਸ ਤੋਂ ਪਹਿਲਾਂ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮਾਰਗ ਦਰਸ਼ਨ ਵੀ ਮੰਗਿਆ ਸੀ।