ਸ੍ਰੀਨਗਰ, 28 ਨਵੰਬਰ

ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਅੱਜ ਸ੍ਰੀਨਗਰ ਵਿੱਚ ਆਪਣੀ ਸਰਕਾਰੀ ਰਿਹਾਇਸ਼ ਖ਼ਾਲੀ ਕਰ ਦਿੱਤੀ ਅਤੇ ਉਹ ਸ਼ਹਿਰ ਦੇ ਬਾਹਰਵਾਰ ਇੱਕ ਨਿੱਜੀ ਘਰ ਵਿੱਚ ਚਲੇ ਗਏ ਹਨ। ਅਧਿਕਾਰੀਆਂ ਨੇ ਮਹਿਬੂਬਾ ਮੁਫ਼ਤੀ ਨੂੰ ਸ੍ਰੀਨਗਰ ਵਿੱਚ ਗੁਪਕਾਰ ਰੋਡ ’ਤੇ ਸਥਿਤ ਉੱਚ ਸੁਰੱਖਿਆ ਵਾਲੀ ਰਿਹਾਇਸ਼ ਖ਼ਾਲੀ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਸੀ। ਉਹ ਸੂਬੇ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਇੱਥੇ ਰਹਿ ਰਹੇ ਸਨ।