ਈਸਟ ਲੰਡਨ, 2 ਫਰਵਰੀ

ਇੱਥੇ ਮਹਿਲਾ ਟੀ-20 ਸੀਰੀਜ਼ ਦੇ ਫਾਈਨਲ ’ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ਨਾਲ 109 ਦੌੜਾਂ ਬਣਾਈਆਂ ਜਦਕਿ ਦੱਖਣੀ ਅਫਰੀਕਾ ਦੀ ਟੀਮ ਨੇ 18 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 113 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਵਲੋਂ ਕਲੋਏ ਟ੍ਰਾਇਓਨ ਨੇ ਨਾਬਾਦ 57 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਕਲੋਏ ਨੇ 32 ਗੇਂਦਾਂ ’ਤੇ 57 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਭਾਰਤ ਵਲੋਂ ਸਨੇਹ ਰਾਣਾ ਨੇ 21 ਦੌੜਾਂ ਦੇ ਕੇ ਦੋ ਵਿਕਟਾਂ ਹਾਸਲ ਕੀਤੀਆਂ ਜਦਕਿ ਰਾਜੇਸ਼ਵਰੀ ਗਾਇਕਵਾੜ ਅਤੇ ਦੀਪਤੀ ਸ਼ਰਮਾ ਨੇ ਇਕ-ਇਕ ਵਿਕਟ ਹਾਸਲ ਕੀਤੀ।