ਮੁਹਾਲੀ, 8 ਫਰਵਰੀ

ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਅਤੇ ਕੁਝ ਨਿਹੰਗ ਸਿੰਘ ਮੁਹਾਲੀ ਦੇ ਐੱਸਐੱਸਪੀ ਦੀ ਸਰਕਾਰੀ ਰਿਹਾਇਸ਼ ਨੇੜਲੇ ਮੁਹਾਲੀ-ਚੰਡੀਗੜ੍ਹ ਦੇ ਐਂਟਰੀ ਪੁਆਇੰਟ ‘ਤੇ ਲਾਇਆ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ। ਇਸ ਕਾਰਨ ਯੂਟੀ ਪੁਲੀਸ ਨੂੰ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਲਾਠੀਚਾਰਜ ਕੀਤਾ ਪਰ ਪ੍ਰਦਰਸ਼ਨਕਾਰੀ ਅੱਗੇ ਵਧਣ ਵਿੱਚ ਕਾਮਯਾਬ ਹੋ ਗਏ।,ਜਿਸ ਕਾਰਨ ਪੁਲੀਸ ਨੂੰ ਭਾਜੜਾਂ ਪੈ ਗਈਆਂ। ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ’ਤੇ ਵਾਹਨਾਂ ਦੀ ਭੰਨ ਤੋੜ ਵੀ ਕੀਤੀ।