ਚੰਡੀਗੜ੍ਹ, 14 ਅਕਤੂਬਰ

ਮੁੰਬਈ ਇਕ ਅਦਾਲਤ ਨੇ ਨਸ਼ੀਲੇ ਪਦਾਰਥ ਮਾਮਲੇ ਵਿੱਚ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਪੁੱਤ ਆਰਿਅਨ ਖ਼ਾਨ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਵੱਲੋਂ ਇਸ ’ਤੇ ਫ਼ੈਸਲਾ 20 ਅਕਤੂਬਰ ਨੂੰ ਸੁਣਾਇਆ ਜਾਵੇਗਾ। ਇਸ ਤਰ੍ਹਾਂ ਫਿਲਮ ਸਟਾਰ ਦੇ ਪੁੱਤ ਨੂੰ ਹਾਲੇ ਕੁੱਝ ਦਿਨ ਹੋਰ ਜੇਲ੍ਹ ਵਿੱਚ ਗੁਜ਼ਾਰਨੇ ਪੈਣਗੇ।