ਮੁੰਬਈ, 13 ਮਈ

ਮਹਾਨ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਭਰਮਾਊ ਇਸ਼ਤਿਹਾਰਾਂ ਵਿੱਚ ਉਸ ਦੇ ਨਾਮ, ਫੋਟੋ ਅਤੇ ਆਵਾਜ਼ ਦੀ ਗੈਰਕਾਨੂੰਨੀ ਢੰਗ ਨਾਲ ਵਰਤੋਂ ਖ਼ਿਲਾਫ਼ ਮੁੰਬਈ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲੀਸ ਦੇ ਸਾਈਬਰ ਸੈੱਲ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 426, 465 ਅਤੇ 500 ਦੇ ਤਹਿਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ‘ਚ ਸਚਿਨ ਨੇ ਦੋਸ਼ ਲਗਾਇਆ ਹੈ ਕਿ ਇਸ਼ਤਿਹਾਰਾਂ ਦੀ ਵਰਤੋਂ ਨਾਗਰਿਕਾਂ ਨੂੰ ਆਨਲਾਈਨ ਉਤਪਾਦਾਂ ਅਤੇ ਸੇਵਾਵਾਂ ਨੂੰ ਖਰੀਦਣ ਲਈ ਭਰਮਾਉਣ ਲਈ ਕੀਤੀ ਗਈ ਹੈ।