ਮੁੰਬਈ, 6 ਅਗਸਤ

ਸ਼ਿਵ ਸੈਨਾ ਨੇਤਾ ਸੰਜੇ ਰਾਊਤ ਦੀ ਪਤਨੀ ਵਰਸ਼ਾ ਰਾਊਤ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ਮੁੰਬਈ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਈ।  ਈਡੀ ਨੇ ਇਸ ਮਾਮਲੇ ਵਿੱਚ ਸੰਜੇ ਰਾਊਤ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਂਦਰੀ ਏਜੰਸੀ ਨੇ ਇਸ ਹਫਤੇ ਦੀ ਸ਼ੁਰੂਆਤ ‘ਚ ਵਰਸ਼ਾ ਰਾਊਤ ਨੂੰ ਸੰਮਨ ਭੇਜਿਆ ਸੀ। ਇਸ ਤੋਂ ਬਾਅਦ ਉਹ ਅੱਜ ਸਵੇਰੇ 10.40 ਵਜੇ ਦੱਖਣੀ ਮੁੰਬਈ ਦੇ ਬੈਲਾਰਡ ਅਸਟੇਟ ਸਥਿਤ ਈਡੀ ਦੇ ਦਫਤਰ ਪਹੁੰਚੀ। ਈਡੀ ਇਸ ਮਾਮਲੇ ਵਿੱਚ ਦੋਵਾਂ ਅਤੇ ਹੋਰ ਮੁਲਜ਼ਮਾਂ ਨਾਲ ਆਹਮੋ-ਸਾਹਮਣੇ ਬੈਠ ਕੇ ਪੁੱਛ ਪੜਤਾਲ ਕਰ ਸਕਦੀ ਹੈ।