ਰੋਹਤਕ, 9 ਸਤੰਬਰ

ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਅਤੇ ਸੈਨਿਕਾਂ ਨੂੰ ਬਰਬਾਦ ਕਰ ਦਿੱਤਾ ਹੈ। ਇੱਥੇ ਇਕੱਠ ਵਿੱਚ ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਕਿਸਾਨਾਂ ਨੂੰ ਨਵੀਂ ਲੜਾਈ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਰਗੇ ਰਾਜਾਂ ਵਿੱਚ ਕਿਸਾਨਾਂ ਤੱਕ ਪਹੁੰਚਣ ਲਈ ਹਰ ਮਹੀਨੇ ਛੇ ਜਨਤਕ ਮੀਟਿੰਗਾਂ ਕਰ ਰਹੇ ਹਨ।