ਨਵੀਂ ਦਿੱਲੀ, 15 ਮਾਰਚ

ਅੱਜ ਰਾਜ ਸਭਾ ਤੇ ਲੋਕ ਸਭਾ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਲੰਡਨ ਵਿਚ ਭਾਰਤ ਦੇ ਲੋਕਤੰਤਰ ਦੇ ਸਬੰਧ ਵਿਚ ਦਿੱਤੇ ਬਿਆਨ ‘ਤੇ ਭਾਜਪਾ ਦੇ ਮੈਂਬਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਵਿਰੋਧੀ ਧਿਰ ਨੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਦੀ ਜਾਂਚ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਤੋਂ ਕਰਵਾਉਣ ਲਈ ਜ਼ੋਰ ਪਾਇਆ। ਇਸ ਕਾਰਨ ਹੋਏ ਹੰਗਾਮੇ ਦੇ ਮੱਦੇਨਜ਼ਰ ਸਦਨਾਂ ਦੀ ਕਾਰਵਾਈ ਨੂੰ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਦੋਵਾਂ ਸਦਨਾਂ ਨੂੰ ਵੀਰਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ।