ਨਵੀਂ ਦਿੱਲੀ, 15 ਮਾਰਚ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਹੈ ਕਿ ਪਾਰਟੀ ਆਗੂ ਰਾਹੁਲ ਗਾਂਧੀ ਵੱਲੋਂ ਬਰਤਾਨੀਆ ਬਾਰੇ ਦਿੱਤੇ ਬਿਆਨ ਲਈ ਮੁਆਫੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਜਿਹੀ ਮੰਗ ਕਰਨ ਵਾਲਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਦੇਸ਼ ’ਚ ਦਿੱਤੇ ਦੇਸ਼ ਦੀ ਜਨਤਾ ਨੂੰ ਅਪਮਾਨਿਤ ਕਰਨ ਵਾਲੇ ਬਿਆਨਾਂ ’ਤੇ ਜਵਾਬ ਦੇਣਾ ਚਾਹੀਦਾ ਹੈ। ਭਾਜਪਾ ਅਤੇ ਕਈ ਸੀਨੀਅਰ ਕੇਂਦਰੀ ਮੰਤਰੀ ਬਰਤਾਨੀਆ ਵਿੱਚ ਭਾਰਤੀ ਲੋਕਤੰਤਰ ਬਾਰੇ ਦਿੱਤੇ ਬਿਆਨ ਲਈ ਰਾਹੁਲ ਤੋਂ ਮੁਆਫੀ ਮੰਗਣ ਦੀ ਮੰਗ ਕਰ ਰਹੇ ਹਨ।